ਅੱਜ ਦਾ ਹੁਕਮਨਾਮਾ (12 ਜੁਲਾਈ 2023)
Published : Jul 12, 2023, 6:53 am IST
Updated : Jul 12, 2023, 6:56 am IST
SHARE ARTICLE
Hukamnama Sahib
Hukamnama Sahib

ਦੇਵਗੰਧਾਰੀ ਮਹਲਾ ੫ ॥

ਦੇਵਗੰਧਾਰੀ ਮਹਲਾ ੫ ॥

ਅਪੁਨੇ ਹਰਿ ਪਹਿ ਬਿਨਤੀ ਕਹੀਐ ॥

ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥

ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥

ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥

ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥

ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥

ਬੁੱਧਵਾਰ, ੨੮ ਹਾੜ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੫੩੧)

ਪੰਜਾਬੀ ਵਿਆਖਿਆ:

ਦੇਵਗੰਧਾਰੀ ਮਹਲਾ ੫ ॥

ਹੇ ਭਾਈ! ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ । (ਧਰਮ, ਅਰਥ, ਕਾਮ, ਮੋਖ) ਇਹ ਚਾਰੇ ਪਦਾਰਥ, ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ—ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ।੧।ਰਹਾਉ। ਹੇ ਭਾਈ! ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ । ਭਾਈ! ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ । (ਇਸ ਤਰ੍ਹਾਂ ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ । ਮਾਲਕ-ਪ੍ਰਭੂ ਦੀ ਸਰਨ ਹੀ ਮੰਗਣੀ ਚਾਹੀਦੀ ਹੈ ।੧। ਹੇ ਭਾਈ! ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕੋ੍ਰੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ । ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀ ਸਰਨ ਪੈਣਾ ਚਾਹੀਦਾ ਹੈ ।੨।੧੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement