
Ajj da Hukamnama Sri Darbar Sahib: ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥
Ajj da Hukamnama Sri Darbar Sahib: ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥
ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥
ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥
ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥
ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥
ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥
ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥
ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥
ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥
ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥
ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥
ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥