ਅੱਜ ਦਾ ਹੁਕਮਨਾਮਾਂ
Published : Sep 12, 2018, 7:57 am IST
Updated : Sep 12, 2018, 7:57 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥..............

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥

ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਬੁੱਧਵਾਰ, ੨੭ ਭਾਦੋਂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੭੦)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement