Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (12 ਅਕਤੂਬਰ 2024)
Published : Oct 12, 2024, 6:36 am IST
Updated : Oct 12, 2024, 6:36 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਟੋਡੀ ਮਹਲਾ ੫ ਘਰੁ ੨ ਦੁਪਦੇ

Ajj da Hukamnama Sri Darbar Sahib: ਟੋਡੀ ਮਹਲਾ ੫ ਘਰੁ ੨ ਦੁਪਦੇ

ੴ☬ ਸਤਿਗੁਰ ਪ੍ਰਸਾਦਿ ॥
ਮਾਗਉ ਦਾਨੁ ਠਾਕੁਰ ਨਾਮ ॥
ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥
ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥
ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥
ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਟੋਡੀ ਮਹਲਾ ੫ ਘਰੁ ੨ ਦੁਪਦੇ

ੴ☬ ਸਤਿਗੁਰ ਪ੍ਰਸਾਦਿ॥ ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ ।
ਕੋਈ ਭੀ ਹੋਰ ਚੀਜæ ਮੇਰੇ ਨਾਲ ਨਹੀਂ ਜਾ ਸਕਦੀ ।
ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫæਤਿ-ਸਾਲਾਹ ਮਿਲ ਜਾਏ ।੧। ਰਹਾਉ ।
ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) ।
ਮਨੁੱਖ (ਇਹਨਾਂ ਦੀ ਖæਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧।
ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ ।
ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement