
ਸਲੋਕ ਮ; ੩ ॥
ਸਲੋਕ ਮ; ੩ ॥
ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥
ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥
ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥
ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥
ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥
ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥
ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥
ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥
ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥
ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥ ਮ; ੩ ॥
ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥
ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥
ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥
ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥ ਪਉੜੀ ॥
ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥
ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥
ਨਾਨਕ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥
ਮੰਗਲਵਾਰ, ੨੭ ਕੱਤਕ (ਸੰਮਤ ੫੫੧ ਨਾਨਕਸ਼ਾਹੀ) ੧੨ ਨਵੰਬਰ, ੨੦੧੯ (ਅੰਗ: ੫੮੭)