ਅੱਜ ਦਾ ਹੁਕਮਨਾਮਾ
Published : Nov 12, 2020, 7:18 am IST
Updated : Nov 12, 2020, 7:18 am IST
SHARE ARTICLE
Darbar Sahib
Darbar Sahib

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥

ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥

ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥

ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥

ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

ਅਸਮਾਨ ਮਿ´ਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥

ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥

ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥

ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਵੀਰਵਾਰ, ੨੭ ਕੱਤਕ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੨੭)

Darbar SahibDarbar Sahib

ਪੰਜਾਬੀ ਵਿਆਖਿਆ:

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।

Gurbani Gurbani

ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!)

Guru Granth Sahib JiGuru Granth Sahib Ji

ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement