Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (12 ਨਵੰਬਰ 2023)

By : GAGANDEEP

Published : Nov 12, 2023, 7:01 am IST
Updated : Nov 12, 2023, 7:01 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਗੋਂਡ ਅਸਟਪਦੀਆ ਮਹਲਾ 5 ਘਰੁ 2

Ajj da Hukamnama Sri Darbar Sahib: ਗੋਂਡ ਅਸਟਪਦੀਆ ਮਹਲਾ 5 ਘਰੁ 2

ੴ ਸਤਿਗੁਰ ਪ੍ਰਸਾਦਿ ॥
ਕਰਿ ਨਮਸਕਾਰ ਪੂਰੇ ਗੁਰਦੇਵ ॥
ਸਫਲ ਮੂਰਤਿ ਸਫਲ ਜਾ ਕੀ ਸੇਵ ॥

ਅੰਤਰਜਾਮੀ ਪੁਰਖੁ ਬਿਧਾਤਾ ॥
ਆਠ ਪਹਰ ਨਾਮ ਰੰਗਿ ਰਾਤਾ ॥1॥
ਗੁਰੁ ਗੋਬਿੰਦ ਗੁਰੂ ਗੋਪਾਲ ॥

ਅਪਨੇ ਦਾਸ ਕਉ ਰਾਖਨਹਾਰ ॥1॥ ਰਹਾਉ ॥
ਪਾਤਿਸਾਹ ਸਾਹ ਉਮਰਾਉ ਪਤੀਆਏ ॥
ਦੁਸਟ ਅਹੰਕਾਰੀ ਮਾਰਿ ਪਚਾਏ ॥
ਨਿੰਦਕ ਕੈ ਮੁਖਿ ਕੀਨੋ ਰੋਗੁ ॥
ਜੈ ਜੈ ਕਾਰੁ ਕਰੈ ਸਭੁ ਲੋਗੁ ॥2॥
ਸੰਤਨ ਕੈ ਮਨਿ ਮਹਾ ਅਨੰਦੁ ॥
ਸੰਤ ਜਪਹਿ ਗੁਰਦੇਉ ਭਗਵੰਤੁ ॥

ਸੰਗਤਿ ਕੇ ਮੁਖ ਊਜਲ ਭਏ ॥
ਸਗਲ ਥਾਨ ਨਿੰਦਕ ਕੇ ਗਏ ॥3॥

ਸਾਸਿ ਸਾਸਿ ਜਨੁ ਸਦਾ ਸਲਾਹੇ ॥

ਪਾਰਬ੍ਰਹਮ ਗੁਰ ਬੇਪਰਵਾਹੇ ॥
ਸਗਲ ਭੈ ਮਿਟੇ ਜਾ ਕੀ ਸਰਨਿ ॥

ਨਿੰਦਕ ਮਾਰਿ ਪਾਏ ਸਭਿ ਧਰਨਿ ॥4॥

ਜਨ ਕੀ ਨਿੰਦਾ ਕਰੈ ਨ ਕੋਇ ॥

ਜੋ ਕਰੈ ਸੋ ਦੁਖੀਆ ਹੋਇ ॥

ਆਠ ਪਹਰ ਜਨੁ ਏਕੁ ਧਿਆਏ ॥

ਜਮੂਆ ਤਾ ਕੈ ਨਿਕਟਿ ਨ ਜਾਏ ॥5॥

ਜਨ ਨਿਰਵੈਰ ਨਿੰਦਕ ਅਹੰਕਾਰੀ ॥

ਜਨ ਭਲ ਮਾਨਹਿ ਨਿੰਦਕ ਵੇਕਾਰੀ ॥

ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥

ਜਨ ਉਬਰੇ ਨਿੰਦਕ ਨਰਕਿ ਪਾਇਆ ॥6॥

ਸੁਣਿ ਸਾਜਨ ਮੇਰੇ ਮੀਤ ਪਿਆਰੇ ॥

ਸਤਿ ਬਚਨ ਵਰਤਹਿ ਹਰਿ ਦੁਆਰੇ ॥

ਜੈਸਾ ਕਰੇ ਸੁ ਤੈਸਾ ਪਾਏ ॥

ਅਭਿਮਾਨੀ ਕੀ ਜੜ ਸਰਪਰ ਜਾਏ ॥7॥

ਨੀਧਰਿਆ ਸਤਿਗੁਰ ਧਰ ਤੇਰੀ ॥

ਕਰਿ ਕਿਰਪਾ ਰਾਖਹੁ ਜਨ ਕੇਰੀ ॥

ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥
ਜਾ ਕੈ ਸਿਮਰਨਿ ਪੈਜ ਸਵਾਰੀ ॥8॥1॥29॥
ਰਾਗੁ ਗੋਂਡ ਅਸਟਪਦੀਆ ਮਹਲਾ 5 ਘਰੁ 2

ੴ ਸਿਤਗੁਰ ਪ੍ਰਸiਾਦ ॥ ਹੇ ਭਾਈ! ਪੂਰੇ ਸਤਿਗੁਰੂ ਅੱਗੇ ਸਦਾ ਸਿਰ ਨਿਵਾਇਆ ਕਰ, ਉਸ ਦਾ ਦਰਸæਨ ਜੀਵਨ-ਮਨੋਰਥ ਪੂਰਾ ਕਰਦਾ ਹੈ, ਉਸ ਦੀ ਸਰਨ ਪਿਆਂ ਜੀਵਨ ਸਫਲ ਹੋ ਜਾਂਦਾ ਹੈ ।
ਹੇ ਭਾਈ! ਗੁਰੂ ਉਸ ਪ੍ਰਭੂ ਦੇ ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ਜੇਹੜਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੇਹੜਾ ਸਭ ਵਿਚ ਵਿਆਪਕ ਹੈ ਅਤੇ ਜੇਹੜਾ ਸਭ ਦਾ ਪੈਦਾ ਕਰਨ ਵਾਲਾ ਹੈ ।1।
ਹੇ ਭਾਈ! ਗੁਰੂ ਗੋਬਿੰਦ (ਦਾ ਰੂਪ) ਹੈ, ਗੁਰੂ ਗੋਪਾਲ (ਦਾ ਰੂਪ) ਹੈ, ਜੋ ਆਪਣੇ ਸੇਵਕ ਨੂੰ (ਨਿੰਦਾ ਆਦਿਕ ਤੋਂ) ਬਚਾਣ-ਜੋਗਾ ਹੈ ।1।
ਰਹਾਉ।
ਹੇ ਭਾਈ! ਗੁਰੂ ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੱਕਾ ਕਰ ਦੇਂਦਾ ਹੈ ਉਹ ਆਤਮਕ ਮੰਡਲ ਵਿਚ ਸæਾਹ ਪਾਤਿਸæਾਹ ਤੇ ਅਮੀਰ ਬਣ ਜਾਂਦੇ ਹਨ ।
ਦੁਸæਟਾਂ ਅਹੰਕਾਰੀਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਦਰ ਦਰ ਭਟਕਣ ਦੇ ਰਾਹੇ ਪਾ ਦੇਂਦਾ ਹੈ ।
(ਸੇਵਕ ਦੀ) ਨਿੰਦਾ ਕਰਨ ਵਾਲੇ ਮਨੁੱਖ ਦੇ ਮੂੰਹ ਵਿਚ (ਨਿੰਦਾ ਕਰਨ ਦੀ) ਬੀਮਾਰੀ ਹੀ ਬਣ ਜਾਂਦੀ ਹੈ, ਸਾਰਾ ਜਗਤ (ਉਸ ਮਨੁੱਖ ਦੀ) ਸਦਾ ਸੋਭਾ ਕਰਦਾ ਹੈ (ਜੋ ਗੁਰੂ ਦੀ ਸਰਨ ਪਿਆ ਰਹਿੰਦਾ ਹੈ) ।2।
ਹੇ ਭਾਈ! (ਜੇਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ) ਸੰਤ ਜਨਾਂ ਦੇ ਮਨ ਵਿਚ ਬੜਾ ਆਤਮਕ ਆਨੰਦ ਬਣਿਆ ਰਹਿੰਦਾ ਹੈ, ਸੰਤ ਜਨ ਗੁਰੂ ਨੂੰ ਭਗਵਾਨ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ ।
ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸæਨ ਹੋ ਜਾਂਦੇ ਹਨ ਪਰ ਨਿੰਦਾ ਕਰਨ ਵਾਲੇ ਮਨੁੱਖ ਦੇ (ਲੋਕ ਪਰਲੋਕ) ਸਾਰੇ ਹੀ ਥਾਂ ਹੱਥੋਂ ਚਲੇ ਜਾਂਦੇ ਹਨ ।3।
(ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ) ਸੇਵਕ ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਅਤੇ ਬੇ-ਮੁਥਾਜ ਗੁਰੂ ਦੀ ਸਿਫæਤਿ-ਸਾਲਾਹ ਕਰਦਾ ਰਹਿੰਦਾ ਹੈ ।
ਹੇ ਭਾਈ! ਜਿਸ ਗੁਰੂ ਦੀ ਸਰਨ ਪਿਆਂ ਸਾਰੇ ਡਰ-ਸਹਿਮ ਦੂਰ ਹੋ ਜਾਂਦੇ ਹਨ, ਉਹ ਗੁਰੂ ਸੇਵਕਾਂ ਦੀ ਨਿੰਦਾ ਕਰਨ ਵਾਲੇ ਬੰਦਿਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ (ਭਾਵ, ਨਿੰਦਕਾਂ ਨੂੰ ਗੁਰੂ ਦਾ ਦਰ ਪਸੰਦ ਨਹੀਂ ਆਉਂਦਾ ।
ਸਿੱਟਾ ਇਹ ਨਿਕਲਦਾ ਹੈ ਕਿ ਗੁਰੂ-ਦਰ ਤੋਂ ਖੁੰਝ ਕੇ ਨਿੰਦਾ ਵਿਚ ਪੈ ਕੇ ਉਹ ਆਚਰਨ ਵਿਚ ਹੋਰ ਨੀਵੇਂ ਹੋਰ ਨੀਵੇਂ ਹੁੰਦੇ ਜਾਂਦੇ ਹਨ ।4।
(ਇਸ ਵਾਸਤੇ, ਹੇ ਭਾਈ!) ਗੁਰੂ ਦੇ ਸੇਵਕ ਦੀ ਨਿੰਦਾ ਕਿਸੇ ਭੀ ਮਨੁੱਖ ਨੂੰ ਕਰਨੀ ਨਹੀਂ ਚਾਹੀਦੀ ।
ਜੇਹੜਾ ਭੀ ਮਨੁੱਖ (ਭਲਿਆਂ ਦੀ ਨਿੰਦਾ) ਕਰਦਾ ਹੈ ਉਹ ਆਪ ਦੁੱਖੀ ਰਹਿੰਦਾ ਹੈ ।
ਗੁਰੂ ਦਾ ਸੇਵਕ ਤਾਂ ਹਰ ਵੇਲੇ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਜਮ-ਰਾਜ ਭੀ ਉਸ ਦੇ ਨੇੜੇ ਨਹੀਂ ਢੁਕਦਾ ।5।
ਹੇ ਭਾਈ! ਗੁਰੂ ਦੇ ਸੇਵਕ ਕਿਸੇ ਨਾਲ ਵੈਰ ਨਹੀਂ ਰੱਖਦੇ, ਪਰ ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਅਹੰਕਾਰ ਵਿਚ ਡੁੱਬੇ ਰਹਿੰਦੇ ਹਨ ।
ਸੇਵਕ ਤਾਂ ਸਭ ਦਾ ਭਲਾ ਮੰਗਦੇ ਹਨ, ਨਿੰਦਾ ਕਰਨ ਵਾਲੇ ਮਨੁੱਖ ਉਹਨਾਂ ਦਾ ਮੰਦਾ ਚਿਤਵਨ ਦੇ ਕੁਕਰਮਾਂ ਵਿਚ ਫਸੇ ਰਹਿੰਦੇ ਹਨ ।
ਹੇ ਭਾਈ! ਗੁਰੂ ਦੇ ਸਿੱਖ ਨੇ ਤਾਂ ਸਦਾ ਆਪਣੇ ਗੁਰੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੁੰਦੀ ਹੈ ।
(ਇਸ ਵਾਸਤੇ) ਸੇਵਕ ਤਾਂ (ਨਿੰਦਾ ਆਦਿਕ ਦੇ ਨਰਕ ਵਿਚੋਂ) ਬਚ ਨਿਕਲਦੇ ਹਨ, ਪਰ ਨਿੰਦਕ (ਆਪਣੇ ਆਪ ਨੂੰ ਇਸ) ਨਰਕ ਵਿਚ ਪਾਈ ਰੱਖਦੇ ਹਨ ।6।
ਹੇ ਮੇਰੇ ਸੱਜਣ! ਹੇ ਪਿਆਰੇ ਮਿੱਤਰ! ਸੁਣ (ਮੈਂ ਤੈਨੂੰ ਉਹ) ਅਟੱਲ ਨਿਯਮ (ਦੱਸਦਾ ਹਾਂ ਜੋ) ਪਰਮਾਤਮਾ ਦੇ ਦਰ ਤੇ (ਸਦਾ) ਵਾਪਰਦੇ ਹਨ ।
(ਉਹ ਅਟੱਲ ਨਿਯਮ ਇਹ ਹਨ ਕਿ) ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ ਉਹੋ ਜਿਹਾ ਫਲ ਪਾ ਲੈਂਦਾ ਹੈ ।
ਅਹੰਕਾਰੀ ਮਨੁੱਖ ਦੀ ਜੜ੍ਹ ਜæਰੂਰ (ਵੱਢੀ) ਜਾਂਦੀ ਹੈ ।7।
ਹੇ ਸਤਿਗੁਰੂ! ਨਿਆਸਰੇ ਬੰਦਿਆਂ ਨੂੰ ਤੇਰਾ ਹੀ ਆਸਰਾ ਹੈ ।
ਤੂੰ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈਂ ।
ਹੇ ਨਾਨਕ! ਆਖ—ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਓਟ ਚਿਤਾਰਨ ਨੇ ਮੇਰੀ ਇੱਜæਤ ਰੱਖ ਲਈ (ਤੇ, ਮੈਨੂੰ ਨਿੰਦਾ ਆਦਿਕ ਤੋਂ ਬਚਾ ਰੱਖਿਆ) ।8।1।29।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement