ਅੱਜ ਦਾ ਹੁਕਮਨਾਮਾ
Published : Dec 12, 2020, 6:50 am IST
Updated : Dec 12, 2020, 6:50 am IST
SHARE ARTICLE
  Hukamnama Sri Darbar Sahib Amritsar
Hukamnama Sri Darbar Sahib Amritsar

ਧਨਾਸਰੀ ਮਹਲਾ ੫ ਘਰੁ ੬

ਧਨਾਸਰੀ ਮਹਲਾ ੫ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥

ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥

ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥

Sri Darbar Sahib AmritsarSri Darbar Sahib Amritsar

ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥

ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥

ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥

ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥

ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਸ਼ਨਿਚਰਵਾਰ, ੨੮ ਮੱਘਰ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੭੮)

Sri Darbar Sahib AmritsarSri Darbar Sahib Amritsar

ਧਨਾਸਰੀ ਮਹਲਾ ੫ ਘਰੁ ੬

ੴ ਸਤਿਗੁਰ ਪ੍ਰਸਾਦਿ॥

ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ।ਰਹਾਉ।ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ । (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ । ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ—ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ । ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ । ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ ।

Darbar SahibDarbar Sahib

ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ।੨।ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ । ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ।੩।੧।੨੯।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement