Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (12 ਦਸੰਬਰ 2025)
Published : Dec 12, 2025, 7:06 am IST
Updated : Dec 12, 2025, 7:08 am IST
SHARE ARTICLE
Ajj da Hukamnama Sri Darbar Sahib: ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥
Ajj da Hukamnama Sri Darbar Sahib: ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥

Ajj da Hukamnama Sri Darbar Sahib: ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥

ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥

ਸਚੜਾ = ਸਦਾ ਕਾਇਮ ਰਹਿਣ ਵਾਲਾ। ਸਾਲਾਹੀਐ = ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਕਰਣੈ ਜੋਗ = ਕਰਨ ਦੀ ਸਮਰੱਥਾ ਰੱਖਣ ਵਾਲਾ। ਸਾ ਧਨ = ਜੀਵ-ਇਸਤ੍ਰੀ। ਨ ਬੈਸਈ = ਨ ਬੈਸੈ, ਨਹੀਂ ਬੈਠਦੀ। ਸੋਗੁ = ਗ਼ਮ। ਅਨਦਿਨੁ = ਹਰ ਰੋਜ਼, ਹਰ ਵੇਲੇ। ਮਹਲਿ = ਪਰਮਾਤਮਾ ਦੀ ਹਜ਼ੂਰੀ ਵਿਚ। ਜਿਨਿ = ਜਿਸ (ਜੀਵ-ਇਸਤ੍ਰੀ) ਨੇ। ਪ੍ਰਿਉ ਜਾਤਾ = ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। ਕਰਮ ਬਿਧਾਤਾ = ਜੀਵਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਸਾਰਹਿ = ਸੰਭਾਲਦੀਆਂ ਹਨ। ਸਮਾਲਹਿ = ਹਿਰਦੇ ਵਿਚ ਵਸਾਂਦੀਆਂ ਹਨ। ਵਿਜੋਗੋ = ਵਿਛੋੜਾ।੧।

ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧। ❀ ਨੋਟ: ਸਿਰਲੇਖ ਦੇ ਅੰਕ ੧, ੨, ੩, ਆਦਿਕ ਨੂੰ ਪਹਿਲਾ, ਦੂਜਾ, ਤੀਜਾ ਪੜ੍ਹਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement