ਅੱਜ ਦਾ ਹੁਕਮਨਾਮਾ
Published : Jan 13, 2021, 7:19 am IST
Updated : Jan 13, 2021, 7:26 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਤਿਲੰਗ ਮਹਲਾ ੧ ਘਰੁ ੩

ਤਿਲੰਗ ਮਹਲਾ ੧ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥

ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥

darbar sahib

ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥

ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥

ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥

ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥

sahib

ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥

ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥

ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥

Darbar Sahib

ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥

ਪੰਜਾਬੀ ਵਿਆਖਿਆ:

ਤਿਲੰਗ ਮਹਲਾ ੧ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ।੧। ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਾਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ । ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ।੧।ਰਹਾਉ।(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ!

sahib

ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ।੨। ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ । ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ।੩। ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ।੪।੧।੩।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement