ਅੱਜ ਦਾ ਹੁਕਮਨਾਮਾਂ
Published : Mar 13, 2019, 7:51 am IST
Updated : Mar 15, 2019, 7:42 am IST
SHARE ARTICLE
Sri Harmandir Sahib
Sri Harmandir Sahib

ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥

ਵਡਹੰਸੁ ਮਹਲਾ ੧ ॥

ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥

ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥

ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲੁ ਸੋ ਸਾਹਿਬੁ ਪਰਵਾਣੋ ॥੧॥

ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥

ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥

ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥

ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥

ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥

ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥ ੩॥

ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥

ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥

ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥

ਬੁੱਧਵਾਰ, ੨੯ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੮੧)

Location: India, Punjab, Amritsar

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement