ਅੱਜ ਦਾ ਹੁਕਮਨਾਮਾ (13 ਮਾਰਚ 2022)
Published : Mar 13, 2022, 8:00 am IST
Updated : Mar 13, 2022, 8:01 am IST
SHARE ARTICLE
Hukamnama Sahib
Hukamnama Sahib

ਬਿਲਾਵਲੁ ਮਹਲਾ ੫ ॥

ਬਿਲਾਵਲੁ ਮਹਲਾ ੫ ॥

ਗੋਬਿਦੁ ਸਿਮਰਿ ਹੋਆ ਕਲਿਆਣੁ ॥

ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥

ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥

ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥

ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥

ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

ਐਤਵਾਰ, ੩੦ ਫੱਗਣ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੮੨੬)

ਪੰਜਾਬੀ ਵਿਆਖਿਆ :

ਬਿਲਾਵਲੁ ਮਹਲਾ ੫ ॥

ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ । ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ ।

 Man throws Gutka Sahib in Sarovar of Sri Darbar SahibDarbar Sahib

ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ । ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ।੧। (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ । ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ । ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ।੨।੨੬।੧੧੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement