ਅੱਜ ਦਾ ਹੁਕਮਨਾਮਾ
Published : Apr 13, 2020, 6:22 am IST
Updated : Apr 13, 2020, 6:22 am IST
SHARE ARTICLE
File photo
File photo

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥

ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥

ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥

ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥

ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥

ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥

ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥

ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥

ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥

ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

ਸੋਮਵਾਰ, ੧ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੭੨)

ਧਨਾਸਰੀ ਮਹਲਾ ੫ ॥
ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ ।

DARBAR SAHIBDARBAR SAHIB

ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ ।

Darbar Sahib Darbar Sahib

ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement