ਅੱਜ ਦਾ ਹੁਕਮਨਾਮਾ
Published : Jun 13, 2019, 8:42 am IST
Updated : Jun 15, 2019, 8:12 am IST
SHARE ARTICLE
Hukamnama Sri Darbar Sahib Sri Amritsar
Hukamnama Sri Darbar Sahib Sri Amritsar

ਸਲੋਕੁ ਮ; ੩ ॥

ਸਲੋਕੁ ਮ; ੩ ॥

ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥

ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥

ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥

ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥

ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥

ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥

ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮ; ੩ ॥

ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥

ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥

ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥

ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥

ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥

ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥

ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥

ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਵੀਰਵਾਰ, ੩੦ ਜੇਠ (ਸੰਮਤ ੫੫੧ ਨਾਨਕਸ਼ਾਹੀ) ੧੩ ਜੂਨ, ੨੦੧੯ (ਅੰਗ ੬੪੩)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement