
ਤਿਲੰਗ ਘਰੁ ੨ ਮਹਲਾ ੫ ॥
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥
ਤੂ ਕਰਤਾਰੁ ਕਰਹਿ ਸੋ ਹੋਇ ॥
ਤੇਰਾ ਜੋਰੁ ਤੇਰੀ ਮਨਿ ਟੇਕ ॥
ਸਦਾ ਸਦਾ ਜਪਿ ਨਾਨਕ ਏਕ ॥੧॥
ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥
ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਹੈ ਤੂਹੈ ਤੂ ਹੋਵਨਹਾਰ ॥
ਅਗਮ ਅਗਾਧਿ ਊਚ ਆਪਾਰ ॥
ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥
ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥
ਜੋ ਦੀਸੈ ਸੋ ਤੇਰਾ ਰੂਪੁ ॥
ਗੁਣ ਨਿਧਾਨ ਗੋਵਿੰਦ ਅਨੂਪ ॥
ਸਿਮਰਿ ਸਿਮਰਿ ਸਿਮਰਿ ਜਨ ਸੋਇ ॥
ਨਾਨਕ ਕਰਮਿ ਪਰਾਪਤਿ ਹੋਇ ॥੩॥
ਜਿਨਿ ਜਪਿਆ ਤਿਸ ਕਉ ਬਲਿਹਾਰ ॥
ਤਿਸ ਕੈ ਸੰਗਿ ਤਰੈ ਸੰਸਾਰ ॥
ਕਹੁ ਨਾਨਕ ਪ੍ਰਭ ਲੋਚਾ ਪੂਰਿ ॥
ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਸ਼ਨਿਚਰਵਾਰ, ੨੯ ਹਾੜ (ਸੰਮਤ ੫੫੧ ਨਾਨਕਸ਼ਾਹੀ) ੧੩ ਜੁਲਾਈ, ੨੦੧੯ (ਅੰਗ: ੭੨੩)