ਅੱਜ ਦਾ ਹੁਕਮਨਾਮਾ
Published : Aug 13, 2020, 7:01 am IST
Updated : Aug 13, 2020, 7:02 am IST
SHARE ARTICLE
hukamnama Sri Darbar Sahib Amritsar
hukamnama Sri Darbar Sahib Amritsar

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਸਤਿਗੁਰ ਪੂਰੇ ਭਾਣਾ ॥

ਤਾ ਜਪਿਆ ਨਾਮੁ ਰਮਾਣਾ ॥

ਗੋਬਿੰਦ ਕਿਰਪਾ ਧਾਰੀ ॥

ਪ੍ਰਭਿ ਰਾਖੀ ਪੈਜ ਹਮਾਰੀ ॥੧॥

ਹਰਿ ਕੇ ਚਰਣ ਸਦਾ ਸੁਖਦਾਈ ॥

ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥

ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥

ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥

ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥

ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥

ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥

ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਵੀਰਵਾਰ, ੨੯ ਸਾਵਣ (ਸੰਮਤ ੫੫੨ ਨਾਨਕਸ਼ਾਹੀ) ੧੩ ਅਗਸਤ, ੨੦੨੦ (ਅੰਗ: ੬੨੮)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧। ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ।

Darbar Sahib Darbar Sahib

ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ।

Darbar SahibDarbar Sahib

ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

Darbar SahibDarbar Sahib

ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫।੭੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM
Advertisement