
ਸੂਹੀ ਮਹਲਾ ੫ ॥
ਸੂਹੀ ਮਹਲਾ ੫ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥
ਰਸਨਾ ਜਾਪੁ ਜਪਉ ਬਨਵਾਰੀ ॥੧॥
ਸਫਲ ਮੂਰਤਿ ਦਰਸਨ ਬਲਿਹਾਰੀ ॥
ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥
ਸਾਧਸੰਗਿ ਜਨਮ ਮਰਣ ਨਿਵਾਰੀ ॥
ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥
ਕਾਮ ਕ੍ਰੋਧ ਲੋਭ ਮੋਹ ਤਜਾਰੀ ॥
ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥
ਕਹੁ ਨਾਨਕ ਇਹੁ ਤਤੁ ਬੀਚਾਰੀ ॥
ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
ਸ਼ੁੱਕਰਵਾਰ, ੨੮ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) ੧੩ ਸਤੰਬਰ, ੨੦੧੯ (ਅੰਗ : ੭੪੦)