
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥
ਸੋਰਠਿ ਮਹਲਾ ੫ ॥
ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥
ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥
ਉਬਰੇ ਸਤਿਗੁਰ ਕੀ ਸਰਣਾਈ॥ ਜਾ ਕੀ ਸੇਵ ਨ ਬਿਰਥੀ ਜਾਈ॥ ਰਹਾਉ॥
ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ॥
ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ॥ ੨॥੧੨॥੪੦॥
ਸ਼ਨਿਚਰਵਾਰ ੨੭ ਅੱਸੂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੧੯)