ਅੱਜ ਦਾ ਹੁਕਮਨਾਮਾ
Published : Oct 13, 2020, 7:10 am IST
Updated : Oct 13, 2020, 7:11 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸਲੋਕ ॥

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਮੰਗਲਵਾਰ, ੨੮ ਅੱਸੂ (ਸੰਮਤ ੫੫੨ ਨਾਨਕਸ਼ਾਹੀ) ੧੩ ਅਕਤੂਬਰ, ੨੦੨੦ (ਅੰਗ: ੭੦੯)

ਪੰਜਾਬੀ ਵਿਆਖਿਆ :
ਸਲੋਕ ॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ,

Darbar SahibDarbar Sahib

ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ ।

Darbar SahibDarbar Sahib

ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement