Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (13 ਦਸੰਬਰ 2025)
Published : Dec 13, 2025, 6:46 am IST
Updated : Dec 13, 2025, 6:48 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

Ajj da Hukamnama Sri Darbar Sahib: ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਝੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੂਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਈ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

ਵਿਆਖਿਆ-

ਸੋਰਠਿ ਮਹਲਾ ੩ ॥ ਹੇ ਭਾਈ! ਗੁਰੂ ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ ਲੋਕ ਪਰਲੋਕ ਵਿਚ ਇੱਜਤ ਮਿਲਦੀ ਹੈ।1। ਚੋਂ ਮੇਰੇ ਮਨ! ਗੁਰੂ ਦੇ ਸ਼ਬਦ ਦੇ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਬੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ। ਰਹਾਉ। ਹੇ ਭਾਈ! ਇਸ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਜ਼ੋਰ ਵੱਸਦੇ ਹਨ, ਇਹ ਮਨੁੱਖ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ ਕੋਈ ਉਹਨਾਂ ਦੀ ਪੁਕਾਰ ਨਹੀਂ ਸੁਝਦਾ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗੜ ਅੰਨਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ ਹਨੇਰਾ ਹੋਇਆ ਰਹਿੰਦਾ ਹੈ।੩॥ ਮੈਂ ਵਡਾ ਹਾਂ, ਇਹ ਧਨ ਪਦਾਰਥ ਮੇਰਾ ਹੈ' ਇਹ ਆਖ ਆਖ ਕੇ ਮਾਇਆ ਵਿਚ ਫਸੇ ਮਨੁੱਖ ਖੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਬਾਣੀ ਦੇ ਰਾਹੀਂ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩। ਜਿਨਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ, ਉਹਨਾਂ ਦਾ ਹੁਕਮ ਦੁਨੀਆ ਦੇ ਬਾਦਸ਼ਾਹ ਦੇ ਸਿਰ ਉਤੇ ਭੀ ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੇ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੇ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement