Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (14 ਜਨਵਰੀ 2024)
Published : Jan 14, 2024, 7:25 am IST
Updated : Jan 14, 2024, 7:25 am IST
SHARE ARTICLE
Hukamnama Sahib
Hukamnama Sahib

ਧਨਾਸਰੀ ਮਹਲਾ ੪॥

ਧਨਾਸਰੀ ਮਹਲਾ ੪॥

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

ਹਰਿ ਹਰਿ ਕਿ�ਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥

ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥

ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥

ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥

ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥

ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥

ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਐਤਵਾਰ, ੧ ਮਾਘ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੬੮)

ਧਨਾਸਰੀ ਮਹਲਾ ੪॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ�ਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ�ਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ।

ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੑਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ

ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨੑਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement