
ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥
ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥
ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥
ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥
ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥
ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ ਗੁਰ ਮਿਲਿ ਸਾਗਰੁ ਤਰਿਆ ॥
ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥
ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥
ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ ਪਤਿਤ ਪਾਵਨ ਹਰਿ ਨਾਮਾ ॥
ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥
ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥
ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥
ਵੀਰਵਾਰ, ੨ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੭੭੮)