ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2021)
Published : Mar 14, 2021, 7:13 am IST
Updated : Mar 14, 2021, 7:13 am IST
SHARE ARTICLE
Darbar Sahib
Darbar Sahib

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

ਤੁਮ ਘਰਿ ਆਵਹੁ ਮੇਰੇ ਮੀਤ ॥

ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥

ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥

ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥

ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

ਐਤਵਾਰ, ੧ ਚੇਤ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੬੭੮)

Darbar sahibDarbar sahib

ਪੰਜਾਬੀ ਵਿਆਖਿਆ

 ਧਨਾਸਰੀ ਮਹਲਾ ੫ ॥
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।੧।

Darbar SahibDarbar Sahib

ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।ਰਹਾਉ। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ।੨।

Darbar SahibDarbar Sahib

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੪।੪।੨੮।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement