Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (14 ਮਾਰਚ 2024)
Published : Mar 14, 2024, 7:27 am IST
Updated : Mar 14, 2024, 7:27 am IST
SHARE ARTICLE
Hukamnama Sahib
Hukamnama Sahib

ਸਲੋਕੁ ਮਃ ੩ ॥

Ajj da Hukamnama Sri Darbar Sahib Today: ਸਲੋਕੁ ਮਃ ੩ ॥

ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥

ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥

ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥

ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥

ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥

ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥

ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥

ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥

ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥

ਵੀਰਵਾਰ, ੧ ਚੇਤ (ਸੰਮਤ ੫੫੬ ਨਾਨਕਸ਼ਾਹੀ)

(ਅੰਗ ੬੪੮)

ਪੰਜਾਬੀ ਵਿਆਖਿਆ:

ਹੇ ਨਾਨਕ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ, (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ।੧। ਹੇ ਨਾਨਕ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ।੨।

ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ । ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ । ਹੇ ਦਾਸ ਨਾਨਕ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ।੧੫।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement