
ਸਲੋਕੁ ਮਃ ੩ ॥
ਸਲੋਕੁ ਮਃ ੩ ॥
ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥
ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥
ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥
ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥
ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥ ਮਃ ੩ ॥
ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥
ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥
ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥
ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥
ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥
ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥
ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥ ਪਉੜੀ ॥
ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥
ਸਾਹਿਬੁ ਸੇਵਨਿੑ ਆਪਣਾ ਪੂਰੈ ਸਬਦਿ ਵੀਚਾਰਿ ॥
ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥
ਹਰਿ ਕਾ ਮਹਲੁ ਤਿਨੑੀ ਪਾਇਆ ਜਿਨੑ ਹਉਮੈ ਵਿਚਹੁ ਮਾਰਿ ॥
ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥
ਵੀਰਵਾਰ, ੧ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੫੧੨)