ਅੱਜ ਦਾ ਹੁਕਮਨਾਮਾ (14 ਜੂਨ 2022)
Published : Jun 14, 2022, 7:14 am IST
Updated : Jun 14, 2022, 7:14 am IST
SHARE ARTICLE
Hukamnama sri darbar sahib amritsar
Hukamnama sri darbar sahib amritsar

ਸੋਰਠਿ ਮਹਲਾ ੧ ॥

ਸੋਰਠਿ ਮਹਲਾ ੧ ॥

ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥

ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥

ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥

ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥

ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥

ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥

ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥

ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥

ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥

ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

ਮੰਗਲਵਾਰ, ੩੨ ਜੇਠ (ਸੰਮਤ ੫੫੪ ਨਾਨਕਸ਼ਾਹੀ) ੧੪ ਜੂਨ, ੨੦੨੨ (ਅੰਗ : ੫੯੮)

Darbar SahibDarbar Sahib

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੧ ॥

(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ ।

Darbar SahibDarbar Sahib

ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨।

Sri Guru Granth Sahib JiSri Guru Granth Sahib Ji

(ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ ।

Darbar SahibDarbar Sahib

ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ—) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।

SHARE ARTICLE

ਏਜੰਸੀ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement