ਅੱਜ ਦਾ ਹੁਕਮਨਾਮਾ
Published : Aug 14, 2020, 7:04 am IST
Updated : Aug 14, 2020, 7:05 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਟੋਡੀ ਮਹਲਾ ੫ ॥

ਟੋਡੀ ਮਹਲਾ ੫ ॥

ਹਰਿ ਬਿਸਰਤ ਸਦਾ ਖੁਆਰੀ ॥

ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥

ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥

ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥

ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥

ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਸ਼ੁੱਕਰਵਾਰ, ੩੦ ਸਾਵਣ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੧੧)

ਪੰਜਾਬੀ ਵਿਆਖਿਆ :
ਟੋਡੀ ਮਹਲਾ ੫ ॥
ਹੇ ਭਾਈ ! ਪਰਮਾਤਮਾ ਦੇ ਨਾਮ ਨੂੰ ਭੁਲਾਇਆਂ ਸਦਾ ਮਾਇਆ ਦੇ ਹੱਥੋਂ ਮਨੁੱਖ ਦੀ ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ ਧੋਖਾ ਨਹੀਂ ਲੱਗ ਸਕਦਾ।ਰਹਾਉ।

Darbar Sahib Darbar Sahib

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜਿੰਦਗੀ ਗੁਜ਼ਾਰਨੀ ਹੈ, ਉਹ ਇਉ ਹੀ ਹੁੰਦੀ ਹੈ, ਜਿਵੇਂ ਸੱਪ ਆਪਣੀ ਉਮਰ ਗੁਜ਼ਾਰਦਾ ਹੈ, ਉਮਰ ਭਾਵੇ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਰ ਪੈਦਾ ਕਰਦਾ ਰਹਿੰਦਾ ਹੈ। ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

Darbar Sahib Darbar Sahib

ਹੇ ਨਾਨਕ ! ਆਖ-ਹੇ ਭਾਈ ! ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ, ਜਿਸ ਉੱਤੇ ਹਰੀ ਨੇ ਮਿਹਰ ਕੀਤੀ ਹੈ । ਉਹ ਮਨੁੱਖ ਸਦਾ ਸੁਖੀ ਜੀਵਨ ਬਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ।੨।੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement