ਅੱਜ ਦਾ ਹੁਕਮਨਾਮਾ (14 ਸਤੰਬਰ 2021)
Published : Sep 14, 2021, 7:03 am IST
Updated : Sep 14, 2021, 7:36 am IST
SHARE ARTICLE
Darbar Sahib
Darbar Sahib

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥

ਮਾਧਵੇ ਜਾਨਤ ਹਹੁ ਜੈਸੀ ਤੈਸੀ ॥

ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥

ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥

ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥

ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥

ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥

ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥

ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

ਮੰਗਲਵਾਰ, ੩੦ ਭਾਦੋਂ (ਸੰਮਤ ੫੫੩ ਨਾਨਕਸ਼ਾਹੀ) ੧੪ ਸਤੰਬਰ, ੨੦੨੧ (ਅੰਗ: ੬੫੮)

ਪੰਜਾਬੀ ਵਿਆਖਿਆ:
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ । ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ।੧। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ।੧।ਰਹਾਉ।

Darbar SahibDarbar Sahib

(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ

darbar sahib darbar sahib

 ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ।੩। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।
ਸ਼ਬਦ ਦਾ ਭਾਵ :—ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ—ਪ੍ਰਭੂ-ਚਰਨਾਂ ਵਿਚ ਪਿਆਰ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement