Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (14 ਸਤੰਬਰ 2024)

By : GAGANDEEP

Published : Sep 14, 2024, 6:38 am IST
Updated : Sep 14, 2024, 6:38 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib

Ajj da Hukamnama Sri Darbar Sahib: ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥

ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥

ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥

ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥

ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥

ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥

ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥

ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥

ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥

ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥

 

ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ॥੧॥ ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement