ਅੱਜ ਦਾ ਹੁਕਮਨਾਮਾ (14 ਅਕਤੂਬਰ 2023)
Published : Oct 14, 2023, 7:14 am IST
Updated : Oct 14, 2023, 7:14 am IST
SHARE ARTICLE
Sri Darbar Sahib
Sri Darbar Sahib

ਰਾਮਕਲੀ ਮਹਲਾ ੫ ॥

ਰਾਮਕਲੀ ਮਹਲਾ ੫ ॥

ਕੋਟਿ ਜਾਪ ਤਾਪ ਬਿਸ੍ਰਾਮ ॥

ਰਿਧਿ ਬੁਧਿ ਸਿਧਿ ਸੁਰ ਗਿਆਨ ॥

ਅਨਿਕ ਰੂਪ ਰੰਗ ਭੋਗ ਰਸੈ ॥

ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥

ਹਰਿ ਕੇ ਨਾਮ ਕੀ ਵਡਿਆਈ ॥

ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥

ਸੂਰਬੀਰ ਧੀਰਜ ਮਤਿ ਪੂਰਾ ॥

ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥

ਸਦਾ ਮੁਕਤੁ ਤਾ ਕੇ ਪੂਰੇ ਕਾਮ ॥

ਜਾ ਕੈ ਰਿਦੈ ਵਸੈ ਹਰਿ ਨਾਮ ॥੨॥

ਸਗਲ ਸੂਖ ਆਨੰਦ ਅਰੋਗ ॥

ਸਮਦਰਸੀ ਪੂਰਨ ਨਿਰਜੋਗ ॥

ਆਇ ਨ ਜਾਇ ਡੋਲੈ ਕਤ ਨਾਹੀ ॥

ਜਾ ਕੈ ਨਾਮੁ ਬਸੈ ਮਨ ਮਾਹੀ ॥੩॥

ਦੀਨ ਦਇਆਲ ਗੋੁਪਾਲ ਗੋਵਿੰਦ ॥

ਗੁਰਮੁਖਿ ਜਪੀਐ ਉਤਰੈ ਚਿੰਦ ॥

ਨਾਨਕ ਕਉ ਗੁਰਿ ਦੀਆ ਨਾਮੁ ॥

ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥

ਸ਼ਨਿਚਰਵਾਰ, ੨੮ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੧੪ ਅਕਤੂਬਰ, ੨੦੨੩ (ਅੰਗ: ੮੯੦)

ਪੰਜਾਬੀ ਵਿਆਖਿਆ :

ਰਾਮਕਲੀ ਮਹਲਾ ੫ ॥
(ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ । ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ); ਕੋ੍ਰੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰ) ਆ ਵੱਸਦਾ ਹੈ ।੧। (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ ।੧।ਰਹਾਉ। (ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਹੈ ਬਹਾਦਰ ਹੈ, ਪੂਰੀ ਅਕਲ ਅਤੇ ਧੀਰਜ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ, ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ।੨।

(ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ, ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ ।੩। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ । (ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ, ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ । (ਹਰਿ-ਨਾਮ ਦਾ ਸਿਮਰਨ ਹੀ) ਗੁਰੂ ਦਾ (ਦੱਸਿਆ) ਕੰਮ ਹੈ ।੪।੧੫।੨੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement