ਅੱਜ ਦਾ ਹੁਕਮਨਾਮਾ (14 ਦਸੰਬਰ 2021)
Published : Dec 14, 2021, 8:05 am IST
Updated : Dec 14, 2021, 8:05 am IST
SHARE ARTICLE
hukamnama
hukamnama

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥

ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥

ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥

ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

Darbar SahibDarbar Sahib

ਮੰਗਲਵਾਰ, ੨੯ ਮੱਘਰ (ਸੰਮਤ ੫੫੩ ਨਾਨਕਸ਼ਾਹੀ) ੧੪ ਦਸੰਬਰ, ੨੦੨੧ (ਅੰਗ: ੬੯੨)

ਪੰਜਾਬੀ ਵਿਆਖਿਆ:

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧।

Harimandir Sahib Harimandir Sahib

ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ?

Harimandir SahibHarimandir Sahib

ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ!

Darbar SahibDarbar Sahib

ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement