
ਸੋਰਠਿ ਮਹਲਾ ੫ ਘਰੁ ੨ ਦੁਪਦੇ
ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥
ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥
ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥
ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥
ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥
ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
ਬੁੱਧਵਾਰ, ੨ ਮਾਘ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੧੭)