ਅੱਜ ਦਾ ਹੁਕਮਨਾਮਾ
Published : Feb 15, 2021, 7:15 am IST
Updated : Feb 15, 2021, 7:15 am IST
SHARE ARTICLE
Hukamnama
Hukamnama

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

darbar sahibdarbar sahib

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

Darbar SahibDarbar Sahib

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ ।

Darbar SahibDarbar Sahib

ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

Darbar SahibDarbar Sahib

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement