
ਸਲੋਕ ਮ; ੫ ॥ ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥
ਸਲੋਕ ਮ; ੫ ॥
ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥
ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥ ਮ; ੫ ॥
ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥
ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥ ਪਉੜੀ ॥
ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥
ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥
ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥
ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥
ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥
ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥
ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥
ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥
ਸ਼ੁੱਕਰਵਾਰ, ੨ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੧੯)