ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2021)
Published : Mar 15, 2021, 7:06 am IST
Updated : Mar 15, 2021, 7:06 am IST
SHARE ARTICLE
Darbar Sahib
Darbar Sahib

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

ਜੀਵਨਾ ਹਰਿ ਜੀਵਨਾ ॥

ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥

ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

ਹਸਤੀ ਰਥ ਅਸੁ ਅਸਵਾਰੀ ॥

ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

ਮਨ ਤਨ ਅੰਤਰਿ ਚਰਨ ਧਿਆਇਆ ॥

ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਸੋਮਵਾਰ, ੨ ਚੇਤ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੮੪)

Darbar SahibDarbar Sahib

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤਿ੍ਰਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧।

Darbar sahibDarbar sahib

ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।

Darbar sahibDarbar sahib

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement