ਅੱਜ ਦਾ ਹੁਕਮਨਾਮਾ (15 ਮਈ 2021)
Published : May 15, 2021, 7:51 am IST
Updated : May 15, 2021, 7:51 am IST
SHARE ARTICLE
Sri Harmandir Sahib
Sri Harmandir Sahib

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥

ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥

ਅਪੁਨੇ ਸਤਿਗੁਰ ਕੈ ਬਲਿਹਾਰੈ ॥

ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥

ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥

ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥

ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥

ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥

ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥

ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

ਸ਼ਨਿਚਰਵਾਰ, ੨ ਜੇਠ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੦੯)

Sri Harmandir SahibSri Harmandir Sahib

ਪੰਜਾਬੀ ਵਿਆਖਿਆ :

ਸੋਰਠਿ ਮਹਲਾ ੫ ॥

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ।

Sri Harmandir SahibSri Harmandir Sahib

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ। ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ ਮੇਰੇ ਸਿਰ ਉਤੇ ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

Sri Harmandir SahibSri Harmandir Sahib

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement