ਅੱਜ ਦਾ ਹੁਕਮਨਾਮਾ
Published : Aug 15, 2020, 7:05 am IST
Updated : Aug 16, 2020, 6:50 am IST
SHARE ARTICLE
File Photo
File Photo

ਧਨਾਸਰੀ ਭਗਤ ਰਵਿਦਾਸ ਜੀ ਕੀ

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

Darbar Sahib Darbar Sahib

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

ਕਾਰਨ ਕਵਨ ਅਬੋਲ ॥ ਰਹਾਉ ॥

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹਾਰੇ ਲੇਖੇ ॥

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

Darbar SahibDarbar Sahib

ਸ਼ਨਿਚਰਵਾਰ, ੩੧ ਸਾਵਣ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੪)
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ।

Darbar Sahib Darbar Sahib

ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ।

Darbar SahibDarbar Sahib

ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement