ਅੱਜ ਦਾ ਹੁਕਮਨਾਮਾ (15 ਸਤੰਬਰ 2021)
Published : Sep 15, 2021, 7:30 am IST
Updated : Sep 15, 2021, 7:30 am IST
SHARE ARTICLE
Sri Darbar Sahib
Sri Darbar Sahib

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥

ਮਾਧਵੇ ਜਾਨਤ ਹਹੁ ਜੈਸੀ ਤੈਸੀ ॥

ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥

ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥

ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥

ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥

ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥

ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥

ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

Sri Darbar Sahib Sri Darbar Sahib

ਬੁੱਧਵਾਰ, ੩੧ ਭਾਦੋਂ (ਸੰਮਤ ੫੫੩ ਨਾਨਕਸ਼ਾਹੀ)(ਅੰਗ: ੬੫੮)

ਪੰਜਾਬੀ ਵਿਆਖਿਆ:

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ । ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ।੧। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ।੧।ਰਹਾਉ। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।

SRI DARBAR SAHIBSRI DARBAR SAHIB

ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ।੩। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।

ਸ਼ਬਦ ਦਾ ਭਾਵ:—ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ—ਪ੍ਰਭੂ-ਚਰਨਾਂ ਵਿਚ ਪਿਆਰ ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement