ਅੱਜ ਦਾ ਹੁਕਮਨਾਮਾ
Published : Oct 15, 2020, 7:12 am IST
Updated : Oct 15, 2020, 7:12 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਧਨਾਸਰੀ ਭਗਤ ਰਵਿਦਾਸ ਜੀ ਕੀ

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

ਕਾਰਨ ਕਵਨ ਅਬੋਲ ॥ ਰਹਾਉ ॥

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮਾਰੇ ਲੇਖੇ ॥

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਵੀਰਵਾਰ, ੩੦ ਅੱਸੂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੪)

ਪੰਜਾਬੀ ਵਿਆਖਿਆ:
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ!

Darbar SahibDarbar Sahib

ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ।

Darbar SahibDarbar Sahib

ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement