Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (15 ਅਕਤੂਬਰ 2025)
Published : Oct 15, 2025, 6:48 am IST
Updated : Oct 15, 2025, 6:49 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥

Ajj da Hukamnama Sri Darbar Sahib: ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿਮੂਰਖ ਗਾਵਾਰਾ ॥   ਸਭੁ ਕਿਛੁ ਦੇ ਰਹਿਆ ਹਰਿਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥

ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚਉੱਕਰਿਆ ਗਿਆ ਹੈ। ਜਿਸ ਪਾਸੋਂ ਤੂੰ (ਆਪਣੇ ਕੀਤੇਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾਵੇਖਦਾ ਜਾ ਰਿਹਾ ਹੈ। ਸਿਰਜਣਹਾਰ (ਹਰੇਕ ਜੀਵਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ,ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂਪਈਦਾ। ਅੱਠੇ ਪਹਰ ਪਰਮਾਤਮਾ ਦਾ ਨਾਮਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲਸਾਥ ਕਰੇਗਾ। ਹੇ ਨਾਨਕ! ਸਾਧ ਸੰਗਤ ਵਿਚ ਟਿਕਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟਜਾਂਦੇ ਹਨ ॥੧॥ ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ(ਰੋਜ਼ੀ ਕਮਾਂਦਾ ਹੈਂ। ਤੈਨੂੰ ਇਹ ਗੱਲ ਭੁੱਲ ਚੁਕੀ ਹੋਈਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ਦੇ ਰਿਹਾ ਹੈ। ਸਾਧ ਸੰਗਤ ਵਿਚ ਮਿਲ (-ਬੈਠ), ਝਾਕਾਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰਲਈਦੀਆਂ ਹਨ। ਜੋਗ-ਸਾਧਨਾਂ ਵਿਚ ਪੁੱਗੇ ਜੋਗੀ,ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣਵਾਲੇ, ਭਗਤ-ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ। ਨਾਨਕਬੇਨਤੀ ਕਰਦਾ ਹੈ, ਸਦਾ ਉਸ ਪਰਮਾਤਮਾ ਦਾ ਭਜਨਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾਪੈਦਾ ਕਰਨ ਵਾਲਾ ਹੈ ॥੨॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM
Advertisement