ਅੱਜ ਦਾ ਹੁਕਮਨਾਮਾ (16 ਜਨਵਰੀ 2022)
Published : Jan 16, 2022, 7:58 am IST
Updated : Jan 16, 2022, 7:59 am IST
SHARE ARTICLE
Hukamnama Sahib
Hukamnama Sahib

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥

ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥

ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥

ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥

ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥

ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥

ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥

ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥

ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥

ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

ਐਤਵਾਰ, ੩ ਮਾਘ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੭੨)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।

Darbar SahibDarbar Sahib

ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ ।

 Man throws Gutka Sahib in Sarovar of Sri Darbar Sahib Sri Darbar Sahib

ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement