ਅੱਜ ਦਾ ਹੁਕਮਨਾਮਾ  (16 ਫਰਵਰੀ 2022)
Published : Feb 16, 2022, 8:06 am IST
Updated : Feb 16, 2022, 8:06 am IST
SHARE ARTICLE
Hukamnama
Hukamnama

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥

ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ  ਮਾਹਿ ॥

ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥

ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥

Golden TempleGolden Temple

ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

ਅਸਮਾਨ ਮਿ੍ਹਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥

ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥

ਅਲਾਹ ਪਾਕੰ ਪਾਕ ਹੈ ਸਕ ਕਰਉ  ਜੇ ਦੂਸਰ ਹੋਇ ॥

ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਮੰਗਲਵਾਰ, ੪ ਫੱਗਣ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੭੨੭)

ਪੰਜਾਬੀ ਵਿਆਖਿਆ:

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

darbar Sahib darbar Sahib

ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।

ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ।

Golden TempleGolden Temple

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨।

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩।

 Man throws Gutka Sahib in Sarovar of Sri Darbar SahibMan throws Gutka Sahib in Sarovar of Sri Darbar Sahib

ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement