Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (16 ਫਰਵਰੀ 2024)
Published : Feb 16, 2024, 7:01 am IST
Updated : Feb 16, 2024, 7:01 am IST
SHARE ARTICLE
Sri Darbar Sahib
Sri Darbar Sahib

ਧਨਾਸਰੀ ਮਹਲਾ ੫ ਘਰੁ ੧੨

Ajj da Hukamnama Sri Darbar Sahib: ਧਨਾਸਰੀ ਮਹਲਾ ੫ ਘਰੁ ੧੨

ੴ ਸਤਿਗੁਰ ਪ੍ਰਸਾਦਿ

ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥

ਵਡੈ ਭਾਗਿ ਭੇਟੇ ਗੁਰਦੇਵਾ ॥

ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥

ਚਰਨ ਕਮਲ ਜਾ ਕਾ ਮਨੁ ਰਾਪੈ ॥

ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥

ਸਾਗਰੁ ਤਰਿਆ ਸਾਧੂ ਸੰਗੇ ॥

ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥

ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥

ਜਮ ਜੰਦਾਰੁ ਨ ਆਵੈ ਨੇੜੇ ॥੪॥

ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥

ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਸ਼ੁੱਕਰਵਾਰ, ੪ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੧੬ ਫਰਵਰੀ, ੨੦੨੪  (ਅੰਗ: ੬੮੩)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ
ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ । ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕੋ੍ਰੜਾਂ ਪਾਪ ਮਿਟ ਜਾਂਦੇ ਹਨ ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ । ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੩। ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪। ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤਿ੍ਰਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ । ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤਿ੍ਰਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ।੫।੧।੫੫।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement