Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (16 ਫਰਵਰੀ 2026)
Published : Feb 16, 2026, 6:25 am IST
Updated : Feb 16, 2026, 6:28 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib

Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥

ਹਰਿ ਹਰਿ ਨਾਮੁ ਜਪਤ ਨਰ ਜੀਵੇ ॥

ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥

ਝਖ ਮਾਰਉ ਸਾਕਤੁ ਵੇਚਾਰਾ ॥੨॥

ਨਿੰਦਾ ਕਰਿ ਕਰਿ ਪਚਹਿ ਘਨੇਰੇ ॥

ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥

ਕਹੁ ਨਾਨਕ ਜਪਹਿ ਜਨ ਨਾਮ ॥

ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥

ਬਿਲਾਵਲੁ ਮਹਲਾ ੫ ॥ ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ ।੧।ਰਹਾਉ। (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ ।੧। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ । ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ।੨। ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ । (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ ।੩। ਹੇ ਨਾਨਕ! (ਬੇ-ਸ਼ੱਕ) ਆਖ—ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ ।੪।੧੩।੧੮।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement