ਅੱਜ ਦਾ ਹੁਕਮਨਾਮਾਂ
Published : Mar 16, 2019, 8:04 am IST
Updated : Mar 16, 2019, 8:04 am IST
SHARE ARTICLE
Sri Harmandir Sahib
Sri Harmandir Sahib

ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਛੰਤ ਮਹਲਾ ੫ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥

ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥

ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥

ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥

ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥

ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥

ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥

ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥

ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥

ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥

ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥

ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥

ਸ਼ਨਿਚਰਵਾਰ, ੩ ਚੇਤ (ਸੰਮਤ ੫੫੧ ਨਾਨਕਸ਼ਾਹੀ) ੧੬ ਮਾਰਚ, ੨੦੧੯ (ਅੰਗ: ੭੭੮)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement