ਅੱਜ ਦਾ ਹੁਕਮਨਾਮਾ
Published : Mar 16, 2020, 6:29 am IST
Updated : Mar 16, 2020, 7:15 am IST
SHARE ARTICLE
Photo
Photo

ਰਾਗੁ ਧਨਾਸਿਰੀ ਮਹਲਾ ੩ ਘਰੁ ੪

ਰਾਗੁ  ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

ਭਨਤਿ ਨਾਨਕ ਭਰਮ ਪਟ ਖੂਲੇ੍ ਗੁਰ ਪਰਸਾਦੀ ਜਾਨਿਆ ॥

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਸੋਮਵਾਰ, ੩ ਚੇਤ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੬੬)

Darbar Sahib Photo

ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧।

Guru Granth sahib jiPhoto

ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨।

PhotoPhoto

ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement