ਅੱਜ ਦਾ ਹੁਕਮਨਾਮਾ (16 ਜੂਨ 2023)
Published : Jun 16, 2023, 6:49 am IST
Updated : Jun 16, 2023, 6:51 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੯ ॥

ਸੋਰਠਿ ਮਹਲਾ ੯ ॥

ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥

ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥

ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥

ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥

ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਸ਼ੁੱਕਰਵਾਰ, ੨ ਹਾੜ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੩੪)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੯ ॥

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧।

 

ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨। ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement