Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (16 ਜੂਨ 2024)
Published : Jun 16, 2024, 7:18 am IST
Updated : Jun 16, 2024, 7:18 am IST
SHARE ARTICLE
Hukamnama Sahib
Hukamnama Sahib

ਧਨਾਸਰੀ ਮਹਲਾ ੫॥

Ajj da Hukamnama Sri Darbar Sahib Today: 

ਧਨਾਸਰੀ ਮਹਲਾ ੫॥

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥

ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥

ਜਿਹਵਾ ਏਕ ਕਵਨ ਗੁਨ ਕਹੀਐ ॥

ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥

ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥

ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥

ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਐਤਵਾਰ, ੩ ਹਾੜ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੭੩)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ! ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ।ਫਿਰ ਭੀ ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ।੨। ਹੇ ਨਾਨਕ! ਆਖ- ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ।੩।੧੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement