ਅੱਜ ਦਾ ਹੁਕਮਨਾਮਾ (16 ਜੁਲਾਈ 2022)
Published : Jul 16, 2022, 6:55 am IST
Updated : Jul 16, 2022, 6:55 am IST
SHARE ARTICLE
Hukamnama Sahib
Hukamnama Sahib

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

ਜੀਵਨਾ ਹਰਿ ਜੀਵਨਾ ॥

ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥

ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

ਹਸਤੀ ਰਥ ਅਸੁ ਅਸਵਾਰੀ ॥

ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

ਮਨ ਤਨ ਅੰਤਰਿ ਚਰਨ ਧਿਆਇਆ ॥

ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਸ਼ਨਿਚਰਵਾਰ, ੧ ਸਾਵਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੮੪)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤਿ੍ਰਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ।

Darbar SahibDarbar Sahib

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM
Advertisement