ਅੱਜ ਦਾ ਹੁਕਮਨਾਮਾ (16 ਅਗਸਤ 2021)
Published : Aug 16, 2021, 7:02 am IST
Updated : Aug 16, 2021, 7:02 am IST
SHARE ARTICLE
 SRI DARBAR SAHIB
SRI DARBAR SAHIB

ਧਨਾਸਰੀ ਮਹਲਾ 1॥

 

ਧਨਾਸਰੀ ਮਹਲਾ 1॥
ਕਾਇਆ ਕਾਗਦੁ ਮਨੁ ਪਰਵਾਣਾ ॥

ਸਿਰ ਕੇ ਲੇਖ ਨ ਪੜੈ ਇਆਣਾ ॥

ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ
ਵੇਖੁ ॥1॥ ਨਾਨਕ ਜੇ ਵਿਚਿ ਰੁਪਾ ਹੋਇ ॥

ਖਰਾ ਖਰਾ ਆਖੈ ਸਭੁ ਕੋਇ ॥1॥ ਰਹਾਉ ॥

ਕਾਦੀ ਕੂੜੁ ਬੋਲਿ ਮਲੁ ਖਾਇ ॥
ਬ੍ਰਾਹਮਣੁ ਨਾਵੈ ਜੀਆ ਘਾਇ ॥

ਜੋਗੀ ਜੁਗਤਿ ਨ ਜਾਣੈ ਅੰਧੁ ॥

ਤੀਨੇ ਓਜਾੜੇ ਕਾ ਬੰਧੁ ॥2॥

ਸੋ ਜੋਗੀ ਜੋ ਜੁਗਤਿ ਪਛਾਣੈ ॥

ਗੁਰ ਪਰਸਾਦੀ ਏਕੋ ਜਾਣੈ ॥

ਕਾਜੀ ਸੋ ਜੋ ਉਲਟੀ ਕਰੈ ॥

ਗੁਰ ਪਰਸਾਦੀ ਜੀਵਤੁ ਮਰੈ ॥

ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥

ਆਪਿ ਤਰੈ ਸਗਲੇ ਕੁਲ ਤਾਰੈ ॥3॥

ਦਾਨਸਬੰਦੁ ਸੋਈ ਦਿਲਿ ਧੋਵੈ ॥

ਮੁਸਲਮਾਣੁ ਸੋਈ ਮਲੁ ਖੋਵੈ ॥

ਪੜਿਆ ਬੂਝੈ ਸੋ ਪਰਵਾਣੁ ॥

ਜਿਸੁ ਸਿਰਿ ਦਰਗਹ ਕਾ ਨੀਸਾਣੁ ॥4॥5॥7॥

 

SRI DARBAR SAHIBSRI DARBAR SAHIB

 

 

ਸੋਮਵਾਰ, 1 ਭਾਦੋਂ (ਸ ੰਮਤ 553 ਨਾਨਕਸ਼ਾਹੀ) 16 ਅਗਸਤ, 2021 (ਅੰਗ: 662)
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ 1॥
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ  ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ।1। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ®ਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।1।ਰਹਾਉ।  ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ।2। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ।

SRI DARBAR SAHIBSRI DARBAR SAHIB

 

ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ । ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ।3। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ । ਉਹੀ ਵਿਦਵਾਨ ਹੈ  ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ
ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।4॥5॥7॥

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement